ਯਹੋਵਾਹ ਦੀ ਸ਼ਿਕਾਇਤ 
6
1 ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? 
ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। 
ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ। 
2 ਯਹੋਵਾਹ ਨੂੰ ਆਪਣੇ ਲੋਕਾਂ ਦੇ ਵਿਰੁੱਧ ਸ਼ਿਕਾਇਤ ਹੈ। 
ਪਰਬਤੋਂ! ਯਹੋਵਾਹ ਦੀ ਸਿਕਾਇਤ ਨੂੰ ਸੁਣੋ। 
ਧਰਤੀ ਦੀ ਨੀਹੋਂ, ਯਹੋਵਾਹ ਦੀ ਸ਼ਿਕਾਈਤ ਨੂੰ ਸੁਣੋ। 
ਉਹ ਸਾਬਿਤ ਕਰ ਦੇਵੇਗਾ ਕਿ ਇਸਰਾਏਲ ਗ਼ਲਤ ਹੈ। 
3 ਯਹੋਵਾਹ ਆਖਦਾ, “ਮੇਰੇ ਲੋਕੋ, ਦੱਸੋ, ਮੈਂ ਤੁਹਾਨੂੰ ਕੀ ਕੀਤਾ? 
ਕੀ ਮੈਂ ਤੁਹਾਡੇ ਖਿਲਾਫ਼ ਕੋਈ ਗ਼ਲਤ ਕੰਮ ਕੀਤਾ ਹੈ? 
ਕੀ ਮੈਂ ਤੁਹਾਡੇ ਤੇ ਬੋਝ ਪਾਈਆ? 
4 ਮੈਂ ਤੁਹਾਡੇ ਅੱਗੇ ਮੂਸਾ, 
ਹਾਰੂਨ ਅਤੇ ਮਿਰਯਮ ਨੂੰ ਭੇਜਿਆ। 
ਮੈਂ ਤੁਹਾਨੂੰ ਮਿਸਰ ਦੇਸ ਚੋ ਕੱਢ ਲਿਆਇਆ 
ਮੈਂ ਗੁਲਾਮੀ ਤੋਂ ਤੁਹਾਨੂੰ ਮੁਕਤ ਕੀਤਾ। 
5 ਮੇਰੇ ਲੋਕੋ, ਉਨ੍ਹਾਂ ਬੁਰੀਆਂ ਵਿਉਂਤਾਂ ਨੂੰ ਚੇਤੇ ਕਰੋ, ਜਿਹੜੀਆਂ ਮੋਆਬ ਦੇ ਰਾਜੇ ਬਲਾਕ ਨੇ ਬਣਾਈਆਂ ਸਨ। 
ਚੇਤੇ ਕਰੋ ਬਉਰ ਦੇ ਪੁੱਤਰ ਬਿਲਆਮ ਨੇ ਬਾਲਾਕ ਨੂੰ ਕੀ ਆਖਿਆ ਸੀ। 
ਚੇਤੇ ਕਰੋ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੀਕ ਕੀ ਵਾਪਰਿਆ, ਜਦੋਂ ਤੁਸੀਂ ਉਨ੍ਹਾਂ ਗੱਲਾਂ ਨੂੰ ਚੇਤੇ ਕਰੋਂਗੇ, 
ਤੁਸੀਂ ਜਾਣ ਜਾਵੋਗੇ ਕਿ ਯਹੋਵਾਹ ਸਹੀ ਹੈ।” 
ਪਰਮੇਸ਼ੁਰ ਸਾਡੇ ਤੋਂ ਕੀ ਚਾਹੁੰਦਾ ਹੈ? 
6 ਜਦੋਂ ਮੈਂ ਯਹੋਵਾਹ ਨੂੰ ਮਿਲਣ ਲਈ ਆਵਾਂ ਤਾਂ 
ਮੈਂ ਉਸ ਦੇ ਹਜ਼ੂਰ ਕੀ ਲੈ ਕੇ ਹਾਜ਼ਰ ਹੋਵਾਂ? 
ਜਦੋਂ ਉੱਚੇ ਬੈਠੇ ਪਰਮੇਸ਼ੁਰ ਅੱਗੇ ਸੀਸ ਝੁਕਾਵਾਂ ਉਸ ਵਕਤ 
ਮੈਨੂੰ ਕੀ ਕਰਨਾ ਚਾਹੀਦਾ ਹੈ? 
ਕੀ ਮੈਂ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾਂ ਅਤੇ ਇੱਕ ਵਰ੍ਹੇ ਦਾ ਵੱਛਾ ਲੈ ਕੇ 1,000 ਹੋਵਾਂ? 
7 ਕੀ ਯਹੋਵਾਹ 10,000 ਭੇਡੂਆਂ ਨਾਲ 
ਜਾਂ ਤੇਲ ਦੇ ਦਸ ਹਜ਼ਾਰ ਦਰਿਆਵਾਂ ਨਾਲ ਪ੍ਰਸੰਨ ਹੋਵੇਗਾ? 
ਕੀ ਮੈਂ ਆਪਣੇ ਅਪਰਾਧਾਂ ਲਈ ਆਪਣਾ ਪਲੋਠਾ ਪੁੱਤਰ, ਉਸ ਨੂੰ ਅਰਪਣ ਕਰਾਂ? 
ਕੀ ਮੈਂ ਉਸ ਬੱਚੇ ਨੂੰ ਆਪਣੇ ਪਾਪਾਂ ਲਈ ਭੇਟ ਕਰਾਂ ਜਿਸ ਨੂੰ ਮੈਂ ਖੁਦ ਦੀ ਕੁੱਖੋਂ ਜੰਮਿਆ? 
8 ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ? 
ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ: 
ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ। 
ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ। 
ਇਸਰਾਏਲੀ ਕੀ ਕਰ ਰਹੇ ਸਨ? 
9 ਯਹੋਵਾਹ ਦੀ ਆਵਾਜ਼ ਸ਼ਹਿਰ ਨੂੰ ਪੁਕਾਰਦੀ ਹੈ। 
ਸਿਆਣੇ ਲੋਕੋ ਉਸ ਦੇ ਨਾਉਂ ਦਾ ਆਦਰ ਕਰੋ। 
ਦੰਡ ਦਿੰਦੀ ਛੜ ਅਤੇ ਇਸ ਨੂੰ ਨਿਯੁਕਤ ਕਰਨ ਵਾਲੇ ਵੱਲ ਧਿਆਨ ਦਿਓ। 
10 ਕੀ ਦੁਸ਼ਟ ਮਨੁੱਖਾਂ ਦੇ ਘਰ ਅਜੇ ਵੀ ਪਾਪਾਂ ਦਾ ਧਨ ਪਿਆ ਹੈ 
ਜਿਹੜਾ ਉਨ੍ਹਾਂ ਚੁਰਾਇਆ ਸੀ? 
ਕੀ ਦੁਸ਼ਟ ਲੋਕ ਅਜੇ ਵੀ ਘੱਟ ਨਾਪਕੇ ਦੂਜਿਆਂ ਨੂੰ ਧੋਖਾ ਦਿੰਦੇ ਹਨ? 
ਹਾਂ! ਕੀ ਅਜੇ ਵੀ ਇਹ ਸਭ ਕੁਝ ਵਾਪਰ ਰਿਹਾ ਹੈ। 
11 ਕੀ ਮੈਂ ਉਨ੍ਹਾਂ ਦੁਸ਼ਟਾਂ ਨੂੰ ਮੁਆਫ ਕਰ ਦੇਵਾਂ 
ਜੋ ਅਜੇ ਵੀ ਤਕੜੀ ’ਚ ਡੰਡੀ ਮਾਰਦੇ ਤੇ ਘੱਟ ਤੋਂਲਦੇ ਹਨ। 
ਕੀ ਉਨ੍ਹਾਂ ਦੁਸ਼ਟਾਂ ਨੂੰ ਖਿਮਾ ਕਰਾਂ ਜਿਨ੍ਹਾਂ ਦੀ ਬੈਲੀ ਵਿੱਚ ਖੋਟੇ ਵੱਟੇ ਹਨ? ਨਹੀਂ! 
12 ਉਸ ਸ਼ਹਿਰ ਵਿੱਚ ਅਮੀਰ ਲੋਕ ਅਜੇ ਵੀ ਨਿਰਦਯੀ ਹਨ 
ਅਜੇ ਵੀ ਉਸ ਸ਼ਹਿਰ ਦੇ ਮਨੁੱਖ ਝੂਠ ਬੋਲਦੇ ਹਨ। 
ਹਾਂ! ਉਨ੍ਹਾਂ ਦੀ ਜ਼ਬਾਨ ਝੂਠ ਤੇ ਫ਼ਰੇਬ ਵਾਲੀ ਹੈ। 
13 ਇਸ ਲਈ ਮੈਂ ਤੁਹਾਨੂੰ ਦੰਡ ਦੇਣਾ ਆਰੰਭਿਆ 
ਮੈਂ ਤੁਹਾਡੇ ਪਾਪਾਂ ਕਾਰਣ ਤੁਹਾਨੂੰ ਬਰਬਾਦ ਕਰਾਂਗਾ। 
14 ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। 
ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। 
ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, 
ਪਰ ਬਚਾ ਨਹੀਂ ਸੱਕੇਂਗੇ। 
ਜੋ ਕੁਝ ਵੀ ਤੁਸੀਂ ਬਚਾਵੋਂਗੇ, 
ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ। 
15 ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ 
ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। 
ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ 
ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ। 
16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। 
ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ 
ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, 
ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। 
ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। 
ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, 
ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। 
ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।