100
ਧੰਨਵਾਦ ਦਾ ਗੀਤ। 
1 ਹੇ ਧਰਤੀ ਯਹੋਵਾਹ ਦੇ ਗੀਤ ਗਾ। 
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ। 
ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ। 
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। 
ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, 
ਅਸੀਂ ਉਸ ਦੀਆਂ ਭੇਡਾਂ ਹਾਂ। 
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। 
ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। 
ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ। 
5 ਯਹੋਵਾਹ ਸ਼ੁਭ ਹੈ। 
ਉਸਦਾ ਪਿਆਰ ਸਦੀਵੀ ਹੈ। 
ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।