101
ਦਾਊਦ ਦਾ ਇੱਕ ਗੀਤ। 
1 ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। 
ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ। 
2 ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। 
ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। 
ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ? 
3 ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। 
ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। 
ਮੈਂ ਇਹ ਨਹੀਂ ਕਰਾਂਗਾ। 
4 ਮੈਂ ਇਮਾਨਦਾਰ ਬਣਾਂਗਾ। 
ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ। 
5 ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। 
ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। 
ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ 
ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ। 
6 ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, 
ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। 
ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ। 
7 ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। 
ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ। 
8 ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। 
ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।