124
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। 
1 ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? 
ਇਸਰਾਏਲ, ਜਵਾਬ ਦਿਉ। 
2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ 
ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ? 
3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ 
ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ। 
4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ 
ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, 
ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ। 
5 ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ 
ਅਤੇ ਸਾਨੂੰ ਡੋਬ ਦਿੰਦੇ। 
6 ਯਹੋਵਾਹ ਦੀ ਉਸਤਤਿ ਕਰੋ! 
ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ। 
7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। 
ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ। 
8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। 
ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।