131
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। 
1 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। 
ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। 
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। 
ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ। 
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। 
ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। 
ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ। 
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। 
ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।