133
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। 
1 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ 
ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ। 
2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, 
ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ। 
3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। 
ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।