47
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। 
1 ਤੁਸੀਂ ਸਮੂਹ ਲੋਕੋ, ਤਾੜੀ ਮਾਰੋ। 
ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ। 
2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। 
ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ। 
3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। 
ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ। 
4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। 
ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ। 
5 ਯਹੋਵਾਹ ਆਪਣੇ ਤਖਤ ਉੱਤੇ ਬਿਗਲ 
ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ। 
6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। 
ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। 
7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। 
ਉਸਤਤਿ ਦੇ ਗੀਤ ਗਾਵੋ। 
8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। 
ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ। 
9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ 
ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। 
ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, 
ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।