78
ਆਸਾਫ਼ ਦਾ ਇੱਕ ਭੱਗਤੀ ਗੀਤ। 
1 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। 
ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ। 
2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। 
ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ। 
3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। 
ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ। 
4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। 
ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। 
ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ 
ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ। 
5 ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। 
ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। 
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। 
ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ। 
6 ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ। 
ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ। 
7 ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ। 
ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ। 
ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ। 
8 ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। 
ਉਨ੍ਹਾਂ ਦੇ ਪੁਰੱਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। 
ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 
ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ। 
9 ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ 
ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ। 
10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। 
ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। 
11 ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। 
ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ। 
12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ 
ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ। 
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। 
ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ। 
14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। 
ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ। 
15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ। 
ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ। 
16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ। 
17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ। 
18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ। 
ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ। 
19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, 
“ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ? 
20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ। 
ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਗੋਸ਼ਤ ਦੇ ਸੱਕਦਾ ਹੈ।” 
21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ। 
ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ। 
ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ। 
22 ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। 
ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ। 
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ 
ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ। 
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ 
ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ। 
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ। 
ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ। 
26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ 
ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ। 
27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ 
ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ। 
28 ਪੰਛੀ ਠੀਕ ਖੈਮੇ ਦੇ ਵਿੱਚਕਾਰ 
ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ। 
29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ। 
ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ। 
30 ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। 
ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ। 
31 ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ। 
ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ। 
32 ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। 
ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ। 
33 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ 
ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ। 
34 ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। 
ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ। 
35 ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। 
ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ। 
36 ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ 
ਪਰ ਉਹ ਝੂਠ ਬੋਲਦੇ ਸਨ। 
37 ਉਨ੍ਹਾਂ ਦੇ ਦਿਲ ਸੱਚਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ। 
ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ। 
38 ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। 
ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। 
ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। 
ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ। 
39 ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। 
ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ। 
40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। 
ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ। 
41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। 
ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ। 
42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। 
ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ। 
43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ 
ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ। 
44 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। 
ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ। 
45 ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ। 
ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। 
46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ 
ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ। 
47 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗਢ਼ਿਆਂ ਦੀ ਵਰਤੋਂ ਕੀਤੀ 
ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ। 
48 ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ 
ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ। 
49 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। 
ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ। 
50 ਪਰਮੇਸ਼ੁਰ ਨੇ ਨਿਸੰਕੋਚ ਆਪਣਾ ਗੁੱਸਾ ਦਰਸਾਇਆ। 
ਉਸ ਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ। 
ਉਸ ਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ। 
51 ਪਰਮੇਸ਼ੁਰ ਨੇ ਮਿਸਰ ਦੇ ਪਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। 
ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਲੋਠੇ ਪੁੱਤਰ ਨੂੰ ਮਾਰ ਦਿੱਤਾ। 
52 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, 
ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ। 
53 ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। 
ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। 
ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ। 
54 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ 
ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ। 
55 ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। 
ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। 
ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ। 
56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ। 
ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ। 
57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। 
ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। 
ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ। 
58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। 
ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ। 
59 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। 
ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ। 
60 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। 
ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ। 
61 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। 
ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ। 
62 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। 
ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ। 
63 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, 
ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ। 
64 ਜਾਜਕ ਮਾਰੇ ਗਏ, 
ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ। 
65 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। 
ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ। 
66 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ। 
ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ। 
67 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, 
ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ। 
68 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। 
ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ। 
69 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। 
ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ। 
70 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। 
ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। 
71 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। 
ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ। 
72 ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। 
ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।