9
ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ+ ਸਰਗਮ ਜਦੋਂ ਬੱਚਾ ਨੌਜਵਾਨੀ ਵਿੱਚ ਕਦਮ ਰੱਖਦਾ ਹੈ ਉਸ ਵੇਲੇ ਦੇ ਇੱਕ ਰਸਮੀ ਮੌਕੇ ਉੱਤੇ ਗਾਉਣ ਲਈ। ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ। 
1 ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। 
ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ। 
2 ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ। 
ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ। 
3 ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। 
ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ। 
4 ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। 
ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। 
ਅਤੇ ਤੁਸੀਂ ਨਿਆਂ ਸੁਣਾ ਦਿੱਤਾ। 
5 ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ, 
ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ। 
ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ। 
6 ਦੁਸ਼ਮਣ ਖਤਮ ਹੋ ਗਿਆ ਹੈ। 
ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। 
ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। 
ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ। 
7 ਪਰ ਯਹੋਵਾਹ ਸਦਾ ਲਈ ਸ਼ਾਸਨ ਕਰਦਾ ਹੈ। 
ਉਸ ਨੇ ਆਪਣੇ ਰਾਜ ਨੂੰ ਸ਼ਕਤੀਸ਼ਾਲੀ ਬਣਾਇਆ। 
ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਦੁਨੀਆਂ ਵਿੱਚ ਨਿਆਂ ਪ੍ਰਬਲ ਹੋ ਸੱਕੇ। 
8 ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ। 
ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ। 
9 ਯਹੋਵਾਹ ਸਤਾਏ ਹੋਏ ਲੋਕਾਂ ਲਈ 
ਸੁਰੱਖਿਅਤ ਸਥਾਨ ਹੋਵੇਗਾ। 
ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ 
ਜਿਹੜੇ ਤਕਲੀਫ਼ਾਂ ਝੱਲ ਰਹੇ ਹਨ। 
10 ਉਹ ਲੋਕ ਜਿਹੜੇ ਤੇਰੇ ਸੱਚੇ ਨਾਮ ਤੋਂ ਸਚੇਤ ਹਨ, 
ਉਨ੍ਹਾਂ ਨੂੰ ਤੇਰੇ ਵਿੱਚ ਯਕੀਨ ਰੱਖਣਾ ਪਵੇਗਾ। 
ਯਹੋਵਾਹ, ਜੇਕਰ ਇਹ ਲੋਕ ਤੁਹਾਡੇ ਵੱਲ ਆਉਣ 
ਤਾਂ ਉਨ੍ਹਾਂ ਨੂੰ ਬਿਨ ਮਦਦ ਤੋਂ ਨਾ ਛੱਡੀਂ। 
11 ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। 
ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ। 
12 ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਚੇਤੇ ਰੱਖਿਆ ਹੈ 
ਜਿਹੜੇ ਉਸ ਵੱਲ ਸਹਾਇਤਾ ਲਈ ਚੱਲਦੇ ਹਨ। 
ਯਹੋਵਾਹ ਨਿਮ੍ਰ ਲੋਕਾਂ ਦੀਆਂ ਚੀਕਾਂ ਨੂੰ ਨਹੀਂ ਭੁੱਲਦਾ। 
13 ਮੈਂ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ: “ਹੇ ਯਹੋਵਾਹ, ਮੇਰੇ ਉੱਪਰ ਮਿਹਰ ਕਰੋ। 
ਵੇਖੋ ਮੇਰੇ ਦੁਸ਼ਮਣ ਮੈਨੂੰ ਉਦਾਸ ਕਰ ਰਹੇ ਹਨ। 
ਮੈਨੂੰ ‘ਮੌਤ ਦੇ ਦਰਵਾਜ਼ੇ’ ਤੋਂ ਬਚਾਉ। 
14 ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। 
ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।” 
15 ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ 
ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ। 
16 ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। 
ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ। 
17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। 
ਅਜਿਹੇ ਲੋਕ ਮਰਨਗੇ। 
18 ਕਈ ਵਾਰੀ, ਇੰਝ ਲਗਦਾ ਹੈ ਜਿਵੇਂ ਪਰਮੇਸ਼ੁਰ ਉਨ੍ਹਾਂ ਦੁੱਖੀ ਲੋਕਾਂ ਨੂੰ ਭੁੱਲ ਗਿਆ ਹੈ। 
ਕਈ ਵਾਰੀਂ ਇਹ ਵੀ ਲਗਦਾ ਹੈ ਜਿਵੇਂ ਉਨ੍ਹਾਂ ਨਿਮ੍ਰ ਲੋਕਾਂ ਨੂੰ ਕੋਈ ਆਸ ਨਹੀਂ ਹੈ। 
ਪਰ ਸੱਚਮੁੱਚ, ਪਰਮੇਸ਼ੁਰ ਅਜਿਹੇ ਲੋਕਾਂ ਨੂੰ ਸਦਾ ਲਈ ਨਾ ਭੁੱਲੇ। 
19 ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ, 
ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ। 
20 ਲੋਕਾਂ ਨੂੰ ਇੱਕ ਸਬਕ ਸਿੱਖਾਉ। 
ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।