98
ਉਸਤਤਿ ਦਾ ਇੱਕ ਗੀਤ। 
1 ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ 
ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। 
ਉਸਦੀ ਪਵਿੱਤਰ ਸੱਜੀ ਬਾਂਹ ਨੇ 
ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ। 
2 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ। 
ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ। 
3 ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। 
ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ। 
4 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। 
ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ। 
5 ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। 
ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ। 
6 ਨਰਸਿੰਘੇ ਅਤੇ ਵੰਝਲੀਆਂ ਵਜਾਉ, 
ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ। 
7 ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ 
ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ। 
8 ਹੇ ਨਦੀਉ ਤਾਲੀਆਂ ਵਜਾਉ। 
ਸਾਰੇ ਪਹਾੜੋ ਇਕੱਠੇ ਹੋਕੇ ਗੀਤ ਗਾਵੋ। 
9 ਯਹੋਵਾਹ ਦੇ ਸਾਹਮਣੇ ਗਾਵੋ, 
ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। 
ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। 
ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।