11
1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।
2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।
3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।
4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।
5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।
6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।
7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।
8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।
9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।
10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।
11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।
12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।
13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।
14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।
15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।
16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।
17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।
18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।
19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।
20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।
21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।
22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।